ਦੋਸਤੋ ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਰੋਡ ਤੇ ਇੱਕ ਮਾਂ ਵੱਲੋਂ ਆਪਣੀ ਧੀ ਨੂੰ ਬਚਾਉਂਦੇ ਹੋਏ ਦੇ ਦਿੱਤੀ ਆਪਣੀ ਜਾਨ।ਦਰਅਸਲ ਇੱਕ ਪਿਕਅੱਪ ਗੱਡੀ ਚਲਾਉਣ ਵਾਲਾ ਨੌਜਵਾਨ
ਉਸ ਲੜਕੀ ਨਾਲ ਛੇੜਛਾੜ ਕਰ ਰਿਹਾ ਸੀ।ਜਿਸ ਤੋਂ ਬਾਅਦ ਉਸ ਦੀ ਮਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।ਪਰ ਉਸ ਨੌਜਵਾਨ ਨੇ ਪਿਕਅੱਪ ਗੱਡੀ ਦੇ ਥੱਲੇ ਉਸ ਦੀ ਮਾਂ ਨੂੰ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ।ਇਸ ਘਟਨਾ ਤੋਂ ਬਾਅਦ ਮੌਕੇ ਤੇ ਉਹ ਨੌਜਵਾਨ ਫਰਾਰ ਹੋ ਗਿਆ।ਜਦੋਂ ਪਰਿਵਾਰਕ ਮੈਂਬਰਾਂ ਨੇ
ਪੁਲਿਸ ਕੋਲੋਂ ਇਸ ਦੀ ਸ਼ਿਕਾਇਤ ਕਰਵਾਈ ਤਾਂ ਉਨ੍ਹਾਂ ਨੇ ਇਸ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ।ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਲਾਸ਼ ਨੂੰ ਪੁਲਿਸ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।ਪੁਲਿਸ ਕਰਮੀਆਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਲਗਾਈ ਗਈ।ਇਸ ਘਟਨਾ ਦੀ
ਵੀਡੀਓ ਸੋਸ਼ਲ ਮੀਡੀਆ ਤੇ ਵੀ ਵਾਇਰਲ ਹੋ ਰਹੀ ਹੈ।ਇਸ ਤਰ੍ਹਾਂ ਇੱਕ ਮਾਂ ਨੇ ਆਪਣੀ ਧੀ ਨੂੰ ਬਚਾਉਂਦੇ ਹੋਏ ਆਪਣੀ ਜਾਨ ਦੇ ਦਿੱਤੀ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੀ ਕਾਰਵਾਈ ਕਰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।