ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਪੰਜਾਬ ਕਲਰਕ ਭਰਤੀ ਲਈ ਅਰਜ਼ੀ ਦੇਣ ਦਾ ਇਹ ਇੱਕ ਵਧੀਆ ਮੌਕਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਕਲਰਕ ਭਰਤੀ 2021 ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇੱਥੇ ਢਾਈ ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ। ਦਿਲਚਸਪੀ
ਰੱਖਣ ਵਾਲੇ ਅਤੇ ਯੋਗ ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾ ਕੇ ਆਨਲਾਈਨ ਅਰਜ਼ੀ ਫਾਰਮ ਭਰ ਸਕਦੇ ਹਨ। ਲੋੜੀਂਦੀਆਂ ਤਾਰੀਖਾਂ ਅਤੇ ਤਨਖਾਹ PSSSB ਕਲਰਕ ਭਰਤੀ 2021 (ਕਲਰਕ ਦੀਆਂ ਨੌਕਰੀਆਂ) ਲਈ ਆਨਲਾਈਨ ਅਰਜ਼ੀਆਂ ਜਮ੍ਹਾ
ਕਰਨ ਦੀ ਆਖਰੀ ਮਿਤੀ 18 ਨਵੰਬਰ 2021 ਸ਼ਾਮ 5 ਵਜੇ ਤੱਕ ਹੈ। ਜਦੋਂ ਕਿ ਆਈਟੀ ਕਲਰਕ ਅਤੇ ਕਲਰਕ ਅਕਾਊਂਟਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21 ਨਵੰਬਰ 2021 ਤੱਕ ਹੈ। ਕਲਰਕ ਦੇ ਅਹੁਦੇ ਲਈ ਤਨਖਾਹ 19900 ਰੁਪਏ (ਪੇਅ ਲੈਵਲ-2) ਹੈ।
ਭਰਤੀ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਅਤੇ ਨੋਟੀਫਿਕੇਸ਼ਨ ਦਾ ਸਿੱਧਾ ਲਿੰਕ ਹੇਠਾਂ ਦਿੱਤਾ ਗਿਆ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।