ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਜਲਦੀ ਹੀ ਵਿਧਾਨ ਸਭਾ ਚੋਣਾ ਸ਼ੁਰੂ ਹੋਣ ਜਾ ਰਹੀਆਂ ਹਨ।ਇਸ ਦੇ ਚਲਦੇ ਹਰ ਸਿਆਸੀ ਪਾਰਟੀ ਵੱਲੋਂ ਆਪਣੀ ਤਿਆਰੀ ਕੀਤੀ ਜਾ ਰਹੀ ਹੈ। ਦੋਸਤੋ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਇਲ ਵਿਧਾਨ
ਹਲਕੇ ਦੇ ਵਿੱਚ 10 ਵਜੇ ਚੋਣਾਂ ਦੇ ਪ੍ਰਚਾਰ ਲਈ ਪਹੁੰਚੇ।ਸਭ ਤੋਂ ਪਹਿਲਾਂ ਤਾਂ ਉੱਥੇ ਪਹੁੰਚ ਕੇ ਮੁੱਖ ਮੰਤਰੀ ਨੇ ਦੇਰੀ ਦੇ ਲਈ ਲੋਕਾਂ ਤੋਂ ਮੁਆਫੀ ਮੰਗੀ।ਦਰਅਸਲ ਮੁੱਖ ਮੰਤਰੀ ਨੇ ਇੱਥੇ ਚਾਰ ਵਜੇ ਪਹੁੰਚਣਾ ਸੀ। ਪਰ ਰੂਟ ਬਦਲਣ ਕਾਰਨ ਉਹ ਉਥੇ ਦਸ ਵਜੇ ਪਹੁੰਚੇ।
ਜਦੋਂ ਉਹ ਉਥੇ ਪਹੁੰਚੇ ਤਾਂ ਉਨ੍ਹਾਂ ਨੇ ਉਥੋਂ ਦੇ ਵਿਧਾਇਕ ਨੂੰ ਕਿਹਾ ਕਿ ਪਹਿਲਾਂ ਉਹ ਗਾਣੇ ਸੁਣਨਗੇ ਅਤੇ ਫ਼ਿਰ ਉਸ ਤੋ ਬਾਅਦ ਪ੍ਰਚਾਰ ਕੀਤਾ ਜਾਵੇਗਾ।ਇਸ ਤੋਂ ਬਾਅਦ ਸਰਪੰਚੀ ਗਾਣੇ ਲਗਾਏ ਗਏ ਅਤੇ ਫਿਰ ਉਹਨਾਂ ਨੇ ਜਨਤਾ ਦੇ ਵਿੱਚ ਜਾ ਕੇ ਦੋ ਗਾਣਿਆਂ ਤੇ ਭੰਗੜਾ ਵੀ
ਪਾਇਆ।ਉਥੋਂ ਦੇ ਵਿਧਾਇਕ ਲਖਵਿੰਦਰ ਲੱਖਾ ਨੂੰ ਉਹਨਾਂ ਨੇ ਕਾਂਗਰਸ ਦੀ ਸਰਕਾਰ ਆਉਣ ਤੇ ਮੰਤਰੀ ਬਣਾਉਣ ਦਾ ਵਾਅਦਾ ਵੀ ਕੀਤਾ।ਇਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।