ਦੋਸਤੋ ਅੱਜ ਕੱਲ ਦੇ ਚੋਰ ਬਹੁਤ ਹੀ ਸ਼ਾਤਿਰ ਢੰਗ ਦੇ ਨਾਲ ਚੋਰੀ ਕਰਦੇ ਦਿਖਾਈ ਦਿੰਦੇ ਹਨ।ਪੰਜਾਬ ਦੇ ਵਿੱਚ ਵੱਧ ਰਹੀਆਂ ਚੋਰੀਆਂ ਕਾਰਨ ਲੋਕ ਕਾਫ਼ੀ ਪਰੇਸ਼ਾਨ ਹੋ ਗਏ ਹਨ।ਲੋਕਾਂ ਵੱਲੋਂ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਜਾ ਰਹੀ ਹੈ ਕਿ ਇਹਨਾਂ ਚੋਰੀਆਂ ਨੂੰ ਘੱਟ ਕੀਤਾ ਜਾਵੇ ਅਤੇ ਜਿਹੜੇ ਵੀ ਚੋਰ ਕਾਬੂ ਹੁੰਦੇ
ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਵਾਰਦਾਤ ਦੱਸਣ ਜਾ ਰਹੇ ਹਾਂ ਜੋ ਕਿ ਦੀਨਾਨਗਰ ਤੋਂ ਸਾਹਮਣੇ ਆ ਰਹੀ ਹੈ।ਦਰਅਸਲ ਇੱਕ ਰਿਟਾਇਰਡ ਪ੍ਰਿੰਸੀਪਲ ਦੇ ਘਰ ਕੁਝ ਚੋਰਾਂ ਵੱਲੋਂ ਰਾਤ ਦੇ ਸਮੇਂ ਚੋਰੀ ਕੀਤੀ ਅਤੇ ਸਾਰਾ ਕੀਮਤੀ ਸਮਾਨ ਚੋਰੀ ਕਰ
ਲਿਆ ਗਿਆ।ਤੁਹਾਨੂੰ ਦੱਸ ਦਈਏ ਕਿ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਜਦੋਂ ਸਵੇਰ ਦੇ ਸਮੇਂ ਘਰ ਵਿੱਚ ਲੜਕੇ ਨੇ ਆ ਕੇ ਵੇਖਿਆ ਤਾਂ ਘਰ ਦਾ ਸਾਰਾ ਸਮਾਨ ਨਾਲ ਵਿਖਰਿਆ ਹੋਇਆ ਸੀ।ਫਿਰ ਉਸ ਨੇ ਅਲਮਾਰੀ ਆਸੇ ਪਾਸੇ ਵੇਖਿਆ ਤਾਂ ਕੀਮਤੀ ਸਮਾਨ ਚੋਰੀ ਹੋ
ਚੁੱਕਾ ਸੀ।ਜਿਸ ਤੋਂ ਬਾਅਦ ਉਸ ਲੜਕੇ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲੀਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।ਦੱਸ ਦਈਏ ਪੁਲਿਸ ਵੱਲੋਂ ਘਰ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਗਿਆ ਤਾਂ ਉਹ ਚੋਰ ਸਾਹਮਣੇ ਆ ਗਏ।ਸੀਸੀਟੀਵੀ ਫੁਟੇਜ ਦੇ ਅਧਾਰ ਤੇ
ਇਨ੍ਹਾਂ ਚੋਰਾਂ ਨੂੰ ਲੱਭਣ ਦੀ ਕੋਸ਼ਿਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਘਰਵਾਲੇ ਕਾਫੀ ਜ਼ਿਆਦਾ ਪਰੇਸ਼ਾਨ ਹੋ ਗਏ ਹਨ ਕਿਉਂਕਿ ਉਨ੍ਹਾਂ ਦਾ ਬਹੁਤ ਸਾਰਾ ਕੀਮਤੀ ਸਮਾਨ ਗਹਿਣੇ ਕੱਪੜੇ ਚੋਰੀ ਹੋ ਗਏ ਹਨ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ