ਦੋਸਤੋ ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲੀ ਖ਼ਬਰ ਮੋਗਾ ਦੇ ਇੱਕ ਪਿੰਡ ਤੋ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦਰਅਸਲ ਤੂੜੀ ਵਾਲੀ ਮਸ਼ੀਨ ਦੇ ਵਿੱਚ ਪੈਰ ਤਿਲਕਣ ਕਾਰਣ ਇੱਕ ਨੌਜਵਾਨ ਦੀ ਹੋਈ ਮੌਤ। ਤੁਹਾਨੂੰ ਦੱਸ ਦਈਏ ਕਿ
23 ਸਾਲਾ ਗੁਰਚਰਨ ਸਿੰਘ ਦੇਰ ਰਾਤ ਖੇਤਾਂ ਦੇ ਵਿੱਚ ਤੂੜੀ ਬਣਾਉਣ ਦਾ ਕੰਮ ਕਰ ਰਿਹਾ ਸੀ।ਦੱਸਿਆ ਜਾ ਰਿਹਾ ਹੈ ਕਿ ਆਖ਼ਰੀ ਟਰਾਲੀ ਬਣਾਉਣ ਸਮੇਂ ਉਸ ਨੇ ਮਸ਼ੀਨ ਨੂੰ ਸਾਫ਼ ਕਰਨ ਬਾਰੇ ਸੋਚਿਆ ਅਤੇ ਉਸ ਦੇ ਉਪਰ ਚੜ੍ਹ ਗਿਆ।ਪਰ ਉਸ ਦਾ ਪੈਰ
ਫਿਸਲਣ ਕਾਰਣ ਉਹ ਤੂੜੀ ਵਾਲੀ ਮਸ਼ੀਨ ਦੇ ਵਿੱਚ ਜਾ ਡਿੱਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ
ਘੋਸ਼ਿਤ ਕਰ ਦਿੱਤਾ।ਇਸ ਹਾਦਸੇ ਤੋਂ ਬਾਅਦ ਪਰਿਵਾਰ ਦਾ ਇਕਲੌਤਾ ਸਹਾਰਾ ਚਲਾ ਗਿਆ ਹੈ ਅਤੇ ਪਰਿਵਾਰ ਦੇ ਵਿੱਚ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ।ਇਸ ਤਰ੍ਹਾਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।