ਦੋਸਤੋ ਅਸੀ ਸਭ ਜਾਣਦੇ ਹਾਂ ਕਿ ਕਿਸਾਨਾਂ ਦੇ ਸੰਘਰਸ਼ ਦੌਰਾਨ ਜਿੱਥੇ ਕਿਸਾਨਾਂ ਨੂੰ ਏਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ,ਓਥੇ ਹੀ ਆਮ ਜਨਤਾ ਨੂੰ ਵੀ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੰਘਰਸ਼ ਦੇ ਦੌਰਾਨ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਤੇ ਧਰਨੇ ਲਗਾਏ ਗਏ ਜਿਸ ਨਾਲ ਮਾਲ ਗੱਡੀਆਂ ਨੂੰ ਰੋਕਿਆ ਗਿਆ।
ਜਿਸ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਕਮੀ ਆ ਗਈ ਸੀ ਅਤੇ ਗਰਮੀਆਂ ਦੇ ਦੌਰਾਨ ਪਾਵਰ ਕੱਟ ਲੱਗਣ ਕਾਰਨ ਲੋਕਾਂ ਨੂੰ ਕਾਫੀ ਸਮੱਸਿਆ ਹੋਈ ਸੀ।ਇਸ ਤੋਂ ਬਾਅਦ ਕੋਲੇ ਦੀਆਂ ਖਾਨਾਂ ਵਿੱਚ ਬਰਸਾਤ ਦੇ ਦੌਰਾਨ ਪਾਣੀ ਭਰ ਗਿਆ ਜਿਸ ਕਾਰਨ ਵੀ ਪਾਵਰ ਕੱਟ ਲੱਗਦੇ ਰਹੇ ਸਨ।ਇਸ ਸਮੇਂ ਵੀ ਪੰਜਾਬ ਦੀ ਜਨਤਾ ਦੇ ਲਈ ਖਤਰੇ ਦਾ ਘੁੱਗੂ ਵੱਜ ਗਿਆ
ਹੈ ਜਿਸ ਕਾਰਨ ਸਰਕਾਰ ਵੀ ਹੁਣ ਸੋਚਾਂ ਵਿੱਚ ਪੈ ਗਈ ਹੈ।ਦੋਸਤੋ ਪਾਵਰਕੌਮ ਦੇ ਚੇਅਰਮੈਨ ਨੇ ਬਿਜਲੀ ਵਿਭਾਗ ਨੂੰ ਇੱਕ ਪੱਤਰ ਲਿਖ ਕੇ ਭੇਜਿਆ ਹੈ ਜਿਸ ਦੇ ਵਿਚ ਬਿਜਲੀ ਸਪਲਾਈ ਵਿੱਚ ਖਰਾਬੀ ਅਤੇ ਬਲੈਕ ਆਊਟ ਹੋਣ ਦੀ ਚੇਤਾਵਨੀ ਪ੍ਰਗਟਾਈ ਹੈ। ਇਸ ਪੱਤਰ ਦੀਆਂ ਕਾਪੀਆਂ ਨੂੰ ਪੰਜਾਬ ਦੇ ਸਾਰੇ ਪ੍ਰਸ਼ਾਸਨ ਨੂੰ ਭੇਜ ਦਿੱਤੀਆਂ ਗਈਆਂ ਹਨ।ਅਸੀਂ ਸਭ
ਜਾਣਦੇ ਹਾਂ ਕਿ ਬਹੁਤ ਸਾਰੇ ਵਿਭਾਗਾਂ ਦੇ ਕਰਮਚਾਰੀ ਮੰਗਾਂ ਪੂਰੀਆਂ ਕਰਵਾਉਣ ਦੇ ਲਈ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸ ਦੇ ਚੱਲਦੇ ਬਿਜਲੀ ਕਰਮਚਾਰੀਆਂ ਨੇ ਵੀ 15 ਨਵੰਬਰ ਤੋਂ ਸਮੂਹਿਕ ਛੁੱਟੀ ਅਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮੂਹਿਕ ਛੁੱਟੀ 2 ਦਸੰਬਰ ਤੱਕ ਚੱਲੇਗੀ।ਇਸ ਬਾਰੇ ਹੋਰ
ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।