ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਬਣੀ ਹੈ ਉਦੋਂ ਤੋਂ ਬਹੁਤ ਸਾਰੀਆਂ ਸਕੀਮਾਂ ਪੰਜਾਬ ਵਿੱਚ ਲਾਗੂ ਹੋ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਐਲਾਨ ਕੀਤੇ ਗਏ ਸਨ ਜਿਹਨਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।
ਮੁੱਖਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਨੂੰ ਪ੍ਰਤੀ ਮਹੀਨੇ ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।ਜਦੋਂ ਵੀ ਇਹ ਸਕੀਮ ਲਾਗੂ ਹੋਵੇਗੀ ਤਾਂ ਹਰ ਇੱਕ ਮਹਿਲਾ ਨੂੰ ਇਸ ਦਾ ਲਾਭ ਹੋਵੇਗਾ।ਪਰ ਦੋਸਤੋ ਸੋਸ਼ਲ ਮੀਡੀਆ ਤੇ ਇਸ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਝੂਠੀਆਂ ਵੀਡੀਓ ਫੈਲ ਚੁੱਕੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਪਿੰਡ ਪਿੰਡਾਂ ਦੇ ਵਿੱਚ ਕੈਂਪ ਲਗਾਏ ਜਾ ਰਹੇ ਹਨ ਇਸ ਕੈਂਪ ਦੇ ਵਿੱਚ ਤਿੰਨ ਹਜ਼ਾਰ ਰੁਪਏ ਪੈਨਸ਼ਨ ਸਕੀਮ ਦੇ ਫਾਰਮ ਭਰੇ ਜਾ ਰਹੇ ਹਨ।ਪਰ ਬਹੁਤ ਸਾਰੇ ਲੋਕਾਂ ਨੂੰ ਇਹ ਲੱਗਦਾ ਹੈ ਕਿ ਸ਼ਾਇਦ ਇਹ ਮਹਿਲਾਵਾਂ ਨੂੰ ਹਰ ਮਹੀਨੇ ਮਿਲਣ ਵਾਲੇ 1000 ਰੁਪਏ ਦੇ ਫਾਰਮ ਭਰੇ ਜਾ ਰਹੇ ਹਨ।
ਪਰ ਦੋਸਤੋ ਹਾਲੇ ਤੱਕ ਇਸ ਗਰੰਟੀ ਨਾਲ ਸੰਬੰਧਿਤ ਕੋਈ ਵੀ ਨੋਟੀਫਿਕੇਸ਼ਨ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ।ਇਸ ਸਕੀਮ ਨੂੰ ਲਾਗੂ ਹੋਣ ਵਿੱਚ ਹਾਲੇ ਤੱਕ ਸਮਾਂ ਲੱਗ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।