ਦੋਸਤੋ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਲੋਕਾਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਜ਼ੋਰਾਂ ਸ਼ੋਰਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਗਈ ਹੈ।
ਕੱਲ੍ਹ ਖੱਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁੰਹ ਚੁੱਕ ਲਈ ਗਈ।ਅੱਜ ਵੀ ਬਹੁਤ ਸਾਰੇ ਐੱਮ ਐੱਲ ਏ ਵਿਧਾਇਕਾਂ ਵੱਲੋਂ ਸਹੁੰ ਚੁੱਕੀ ਜਾਏਗੀ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵੇਲੇ ਇਹ ਕਿਹਾ ਜਾਂਦਾ ਹੈ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਪੰਜਾਬ ਦੇ ਲੋਕ ਵੀ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵੱਡੇ ਐਲਾਨ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤਾਂ ਮਿਲ ਸਕਦੀਆਂ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ
ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਪੋਸਟ ਸ਼ੇਅਰ ਕੀਤੀਜਿਸ ਵਿਚ ਉਨ੍ਹਾਂ ਵੱਲੋਂ ਇੱਕ ਅਜਿਹੀ ਗੱਲ ਲਿਖੀ ਗਈ ਜਿਸ ਨੇ ਲੋਕਾਂ ਦਾ ਦਿਲ ਜਿੱਤ ਲਿਆ।
ਭਗਵੰਤ ਮਾਨ ਵੱਲੋਂ ਪੋਸਟ ਦੇ ਵਿੱਚ ਲਿਖਿਆ ਗਿਆ ਕਿ ਜਲਦੀ ਹੀ ਅੱਜ ਇੱਕ ਅਜਿਹਾ ਐਲਾਨ ਹੋਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਨਹੀਂ ਹੋਇਆ।ਇਸ ਤੋਂ ਬਾਅਦ ਲਿਖਿਆ ਗਿਆ ਕਿ ਥੋੜ੍ਹੀ ਹੀ ਦੇਰ ਵਿੱਚ ਇਸ ਬਾਰੇ ਐਲਾਨ ਹੋ ਜਾਵੇਗਾ।
ਇਹ ਪੋਸਟ ਪੜ੍ਹ ਕੇ ਹਰ ਇੱਕ ਪੰਜਾਬੀ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।