ਅੱਜ ਕੱਲ ਚੋਰ ਲੁਟੇਰੇ ਨਵੇਂ ਨਵੇਂ ਪੈਂਤਰੇ ਅਪਣਾ ਕੇ ਲੋਕਾਂ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ।ਅਜਿਹੀਆਂ ਬਹੁਤ ਸਾਰੀਆਂ ਵਾਰਦਾਤਾਂ ਨਿਕਲ ਕੇ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਲੁਟੇਰਿਆਂ ਵੱਲੋਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।ਹੁਣ ਇੱਕ ਤਾਜ਼ਾ ਮਾਮਲਾ ਮੋਗਾ ਦੇ ਇੱਕ ਇਲਾਕੇ ਦੀ ਗਲੀ
ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਨਕਲੀ ਬਾਬੇ ਵੱਲੋਂ ਬਜ਼ੁਰਗ ਜੋੜੇ ਨੂੰ ਲੁੱਟ ਲਿਆ ਗਿਆ।ਤੁਹਾਨੂੰ ਦੱਸ ਦਈਏ ਕਿ ਇਹ ਸਾਰੀ ਘਟਨਾ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਹੁਣ ਇਸ ਦੇ ਅਧਾਰ ਤੇ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।ਉਸ ਬਜ਼ੁਰਗ ਜੋੜੇ ਦਾ ਕਹਿਣਾ
ਹੈ ਕਿ ਉਹ ਸਕੂਟਰ ਉੱਤੇ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।ਪਰ ਪਿੱਛੋਂ ਦੀ ਮੋਟਰ ਸਾਈਕਲ ਤੇ ਦੋ ਵਿਅਕਤੀ ਅਤੇ ਇੱਕ ਔਰਤ ਉਨ੍ਹਾਂ ਨੂੰ ਘੇਰ ਲੈਂਦੇ ਹਨ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨਕਲੀ ਬਾਬਾ ਬਣਿਆਂ ਹੋਇਆ ਸੀ।ਉਸ ਨਕਲੀ ਬਾਬੇ ਨੇ ਆਪਣੀਆਂ ਗੱਲਾਂ ਨਾਲ ਉਸ ਬਜ਼ੁਰਗ ਜੋੜੇ ਨੂੰ ਆਪਣੇ ਜਾਲ
ਵਿੱਚ ਫਸਾ ਲਿਆ ਅਤੇ ਜਿਨਾਂ ਵੀ ਉਹਨਾਂ ਕੋਲ ਸੋਨਾ ਸੀ,ਸਾਰਾ ਲੁੱਟ ਲਿਆ।ਉਸ ਬਾਬੇ ਦੇ ਬਜ਼ੁਰਗ ਜੋੜੇ ਨੂੰ ਕਿਹਾ ਸੀ ਕਿ ਤੁਸੀਂ ਘਰ ਜਾ ਕੇ ਇਸ ਰੁਮਾਲ ਨੂੰ ਖੋਲ੍ਹ ਲਓ ਤਾਂ ਤੁਹਾਨੂੰ ਆਪਣਾ ਸੋਨਾ ਇਸ ਵਿੱਚੋਂ ਵਾਪਸ ਮਿਲ ਜਾਵੇਗਾ।ਪਰ ਘਰ ਜਾ ਕੇ ਉਸ ਰੁਮਾਲ ਵਿਚੋਂ ਕੁਝ ਨਹੀਂ ਮਿਲਿਆ ਤਾਂ ਬਜ਼ੁਰਗ ਜੋੜਾ
ਕਾਫੀ ਜ਼ਿਆਦਾ ਪਰੇਸ਼ਾਨ ਹੋ ਗਿਆ ਅਤੇ ਪੁਲਿਸ ਸਟੇਸ਼ਨ ਜਾ ਕੇ ਸਾਰੀ ਘਟਨਾ ਦੱਸ ਦਿੱਤੀ।ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ