ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਕਿਸੇ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।ਇੱਕ ਅਜਿਹਾ ਹੀ ਮਾਮਲਾ ਜਲੰਧਰ ਦੇ ਸੰਤੋਖਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਮਹਿਲਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ।
ਤੁਹਾਨੂੰ ਦੱਸ ਦਈਏ ਕਿ ਇਸ ਮਹਿਲਾ ਦਾ ਪਹਿਲਾ ਤਲਾਕ ਹੋ ਚੁੱਕਾ ਸੀ ਅਤੇ ਹੁਣ ਇੱਕ ਵਿਅਕਤੀ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਦੇ ਵਿੱਚ ਰਹਿ ਰਹੀ ਸੀ।ਤੁਹਾਨੂੰ ਦੱਸ ਦਈਏ ਕਿ ਇਸ ਵਿਅਕਤੀ ਦਾ ਵਿਆਹ ਹੋਇਆ ਹੈ,ਪਰ ਹਜੇ ਇਸ ਦਾ ਤਲਾਕ ਨਹੀਂ ਸੀ ਹੋਇਆ। ਪਰ ਫਿਰ ਵੀ ਇਹ ਦੋਵੇਂ ਕਿਰਾਏ ਦੇ
ਮਕਾਨ ਵਿੱਚ ਰਹਿ ਰਹੇ ਸਨ ਅਤੇ ਇਹਨਾਂ ਦਾ ਇੱਕ ਲੜਕਾ ਵੀ ਦੱਸਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਜਦੋਂ ਮਹਿਲਾ ਦੀ ਭੈਣ ਅਤੇ ਜੀਜਾ ਕਿਰਾਏ ਦੇ ਮਕਾਨ ਵਿੱਚ ਜਾਂਦੇ ਹਨ ਤਾਂ ਘਰ ਦੇ ਵਿੱਚੋਂ ਬਦਬੂ ਆ ਰਹੀ ਸੀ।ਜਦੋਂ ਉਹਨਾਂ ਨੇ ਦਰਵਾਜਾ ਤੋੜ ਕੇ ਵੇਖਿਆ ਤਾਂ
ਮਹਿਲਾ ਦੀ ਲਾਸ਼ ਰਜਾਈ ਦੇ ਵਿੱਚੋਂ ਨਿਕਲੀ।ਫਿਰ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਇਸ ਦੇ ਬਾਰੇ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦਈਏ ਕਿ ਮਹਿਲਾ ਦੇ ਨਾਲ ਲਿਵ ਇਨ ਰਿਲੇਸ਼ਨ ਵਿੱਚ ਰਹਿਣ ਵਾਲਾ ਵਿਅਕਤੀ ਇਸ ਸਮੇਂ ਫਰਾਰ ਹੈ।ਉਸ ਦਾ ਆਪਣੀ ਪਤਨੀ ਦੇ ਨਾਲ ਅਜੇ
ਤੱਕ ਤਲਾਕ ਨਹੀਂ ਸੀ ਹੋਇਆ,ਜਿਸ ਕਾਰਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਮਹਿਲਾ ਦੇ ਨਾਲ ਉਸ ਦਾ ਵਿਆਹ ਨਹੀਂ ਹੋਇਆ ਸੀ। ਪੁਲੀਸ ਵੱਲੋਂ ਸਾਰੇ ਤੱਥਾਂ ਦੀ ਜਾਂਚ ਪੜਤਾਲ ਕਰਕੇ ਅਸਲ ਸੱਚਾਈ ਨੂੰ ਬਾਹਰ ਲਿਆਂਦਾ ਜਾਵੇਗਾ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ