ਦੋਸਤੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਐਲਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਭਗਵੰਤ ਮਾਨ ਵੱਲੋਂ 35 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਹਨਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਿਲ ਹਨ।ਪਰ ਦੋਸਤੋ ਇਸ ਐਲਾਨ ਦੇ ਚੱਕਰ ਵਿੱਚ ਭਗਵੰਤ ਮਾਨ ਦੀ ਸਰਕਾਰ ਹੁਣ ਵਿਵਾਦਾਂ ਦੇ ਵਿੱਚ ਫਸ ਗਈ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ
ਵੱਲੋਂ ਧਰਨੇ ਲਗਾਏ ਜਾ ਰਹੇ ਹਨ।ਕਿਉਂਕਿ ਇਹਨਾਂ ਦੇ ਕੁਝ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਦੇ ਮੁਲਾਜ਼ਮਾਂ ਨੂੰ ਕੱਚੇ ਹੀ ਰੱਖਿਆ ਜਾ ਰਿਹਾ ਹੈ।ਜਿਸ ਕਾਰਨ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਇਸ ਦੇ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ।ਤੁਹਾਨੂੰ
ਦੱਸ ਦਈਏ ਕਿ ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਅਸੀਂ ਸਾਰੇ ਹੀ ਮੁਲਾਜ਼ਮਾਂ ਨੂੰ ਪੱਕਾ ਕਰਵਾ ਕੇ ਛੱਡਾਂਗੇ।ਇਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਵਿਵਾਦਾਂ ਦੇ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।