ਦੋਸਤੋ ਇਸ ਸਮੇਂ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਗਾਂ ਨੂੰ ਟੋਏ ਦੇ ਵਿੱਚੋਂ ਬਾਹਰ ਕੱਢਿਆ ਗਿਆ।ਦੱਸਿਆ ਜਾ ਰਿਹਾ ਹੈ ਕਿ ਸੜਕ ਤੇ ਜਾਂਦਿਆਂ ਹੋਇਆਂ ਉਹਨਾਂ ਨੂੰ ਪਤਾ ਚਲਦਾ ਹੈ ਕਿ ਟੋਏ ਵਿੱਚ ਗਾਂ ਡਿੱਗੀ ਹੋਈ ਹੈ।
ਉੱਥੇ ਮੌਜੂਦ ਕੁਝ ਨੌਜਵਾਨਾਂ ਅਤੇ ਚਰਨਜੀਤ ਸਿੰਘ,ਉਹਨਾਂ ਦੀ ਟੀਮ ਵੱਲੋਂ ਬਹੁਤ ਮੁਸ਼ੱਕਤ ਦੇ ਨਾਲ ਉਸ ਗਾਂ ਨੂੰ ਬਾਹਰ ਕੱਢਿਆ ਗਿਆ।ਇਸ ਤੋਂ ਬਾਅਦ ਜਦੋਂ ਗਾਂ ਨੂੰ ਬਾਹਰ ਕੱਢਿਆ ਗਿਆ ਤਾਂ ਜੈਕਾਰੇ ਲਗਾਏ ਗਏ ਅਤੇ ਸਾਰੇ ਬਹੁਤ ਖੁਸ਼ ਸਨ। ਮੁੱਖ ਮੰਤਰੀ ਵੱਲੋਂ ਉਹਨਾਂ ਨੌਜਵਾਨਾਂ ਨੂੰ ਪੁੱਛਿਆ ਗਿਆ
ਕਿ ਤੁਸੀਂ ਕੀ ਕੰਮ ਕਰਦੇ ਹੋ ਤਾਂ ਉਨ੍ਹਾਂ ਨੇ ਦੱਸਿਆ ਕਿ ਅਸੀ ਵਿਹਲੇ ਹਾਂ ਜੀ।ਇਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਤੁਸੀਂ ਮੇਰੇ ਕੋਲ ਆਓ ਤੁਹਾਨੂੰ ਕੰਮ ਤੇ ਲਵਾ ਦੇਵਾਂਗੇ।ਇਹ ਸੁਣ ਕੇ ਨੌਜਵਾਨਾਂ ਦੇ ਚਿਹਰੇ ਖਿਲ ਉਠੇ।ਇਸ ਹਾਲ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਇਸ ਵੀਡੀਓ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਅਕਾਊਟ ਤੇ ਸ਼ੇਅਰ ਕੀਤਾ ਗਿਆ ਹੈ।ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਲਾਘਾਯੋਗ ਕੰਮ ਨੌਜਵਾਨਾਂ ਦੇ ਨਾਲ ਮਿਲ ਕੇ ਕੀਤਾ ਗਿਆ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।