ਦੋਸਤੋ ਹਰ ਇੱਕ ਇਨਸਾਨ ਚਾਹੁੰਦਾ ਹੈ ਕਿ ਉਸ ਦੇ ਚਿਹਰੇ ਤੇ ਨਿਖਾਰ ਬਣਿਆ ਰਹੇ।ਪਰ ਅੱਜ ਕੱਲ ਦੇ ਸਮੇਂ ਦੇ ਵਿੱਚ ਚਿਹਰੇ ਨਾਲ ਸਬੰਧਤ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ।ਜਿਵੇਂ ਕਿ ਦਾਗ-ਧੱਬੇ, ਮੁਹਾਸੇ,ਛਾਈਆਂ,ਝੁਰੜੀਆਂ ਆਦਿ।ਦੋਸਤੋ ਅੱਜ ਅਸੀਂ ਤੁਹਾਨੂੰ ਇੱਕ
ਨੁਸਖਾ ਦੱਸਣ ਜਾ ਰਹੇ ਹਾਂ ਜਿਸ ਦੇ ਵਿੱਚ ਮੁਲਤਾਨੀ ਮਿੱਟੀ ਦਾ ਇਸਤੇਮਾਲ ਕਰਾਂਗੇ।ਇਸ ਦਾ ਇਸਤੇਮਾਲ ਕਰਕੇ ਚਿਹਰੇ ਨਾਲ ਸਬੰਧਿਤ ਹਰ ਤਰ੍ਹਾਂ ਦੀ ਸਮੱਸਿਆ ਖ਼ਤਮ ਕੀਤੀ ਜਾ ਸਕਦੀ ਹੈ।ਸਭ ਤੋਂ ਪਹਿਲਾਂ ਇੱਕ ਕਟੋਰੀ ਵਿੱਚ ਇੱਕ ਚੱਮਚ ਮੁਲਤਾਨੀ ਮਿੱਟੀ ਲੈ ਲਓ, ਇੱਕ ਚੱਮਚ
ਸੰਤਰੇ ਦੇ ਛਿਲਕਿਆਂ ਦਾ ਪਾਊਡਰ,ਧਨੀਏ ਦਾ ਪੇਸਟ ਬਣਾ ਕੇ ਇਸ ਮਿਸ਼ਰਣ ਵਿੱਚ ਪਾ ਲਵੋ।ਅਖੀਰ ਵਿੱਚ ਅਸੀਂ ਉਬਲੇ ਹੋਏ ਚੌਲਾਂ ਦਾ ਪਾਣੀ ਲੈ ਲਵਾਂਗੇ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਕਸ ਕਰਕੇ ਇੱਕ ਫੇਸ ਪੈਕ ਤਿਆਰ ਹੋ ਜਾਵੇਗਾ।ਸਭ ਤੋਂ ਪਹਿਲਾਂ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ
ਕਰ ਲਵੋ ਅਤੇ ਫਿਰ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਅਪਲਾਈ ਕਰ ਲਵੋ।ਹਲਕੇ ਹੱਥਾਂ ਦੇ ਨਾਲ ਮਸਾਜ ਕਰਨ ਤੋਂ ਬਾਅਦ ਤੁਸੀਂ ਸੁੱਕਣ ਤੱਕ ਇਸ ਨੂੰ ਲੱਗਾ ਰਹਿਣ ਦਿਓ। ਇਸ ਨੂੰ ਤੁਸੀਂ ਸਾਫ ਪਾਣੀ ਦੇ ਨਾਲ ਸਾਫ ਕਰ ਸਕਦੇ ਹੋ।ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ
ਵਧੀਆ ਰਿਜਲਟ ਦੇਖਣ ਨੂੰ ਮਿਲੇਗਾ।ਇਸ ਨੁਸਖ਼ੇ ਦਾ ਇਸਤੇਮਾਲ ਹਫ਼ਤੇ ਦੇ ਵਿੱਚ ਦੋ ਵਾਰ ਕਰ ਸਕਦੇ ਹੋ ਅਤੇ ਕਿਸੇ ਵੀ ਤਰ੍ਹਾਂ ਦੀ ਸਕਿਨ ਟਾਈਪ ਦੇ ਇਨਸਾਨ ਇਸ ਨੂੰ ਇਸਤੇਮਾਲ ਕਰ ਸਕਦੇ ਹਨ।ਸੋ ਦੋਸਤੋ ਆਪਣੇ ਚਿਹਰੇ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਖ਼ਤਮ
ਕਰਨ ਦੇ ਲਈ ਇਸ ਨੁਸਖ਼ੇ ਦਾ ਇਸਤੇਮਾਲ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।