ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਰਿਤਿਕ 8 ਘੰਟਿਆਂ ਬਾਅਦ ਬਾਹਰ ਕੱਢ ਲਿਆ ਗਿਆ ਸੀ। ਬੋਰਵੈੱਲ ’ਚੋਂ ਬਾਹਰ ਕੱਢਣ ਤੋਂ ਬਾਅਦ ਉਸ ਨੂੰ ਐਂਬੂਲੈਂਸ ਰਾਹੀਂ ਹੁਸ਼ਿਆਰਪੁਰ ਦੇ ਹਸਪਤਾਲ ’ਚ ਲਿਜਾਇਆ ਗਿਆ,
ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਦੀਆਂ ਪ੍ਰਸ਼ਾਸਨ ਵੱੱਲੋਂ ਬਹੁਤ ਵੱਡੀ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਗਈਆਂ
ਪਰ ਇਹ ਬੱਚਾ ਜ਼ਿੰਦਗੀ ਦੀ ਜੰਗ ਹਾਰ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਸ ਘਟਨਾ ਨੂੰ ਲੈ ਕੇ ਬਹੁਤ ਚਿੰਤਤ ਸਨ ਤੇ ਲਗਾਤਾਰ
ਹਲਕੇ ਦੇ ਵਿਧਾਇਕਾਂ ਨਾਲ ਸੰਪਰਕ ’ਚ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗ੍ਰਾਂਟ ’ਚੋਂ ਬੱਚੇ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਰੂਪ ’ਚ 2 ਲੱਖ ਰੁਪਏ ਦਿੱਤੇ ਜਾਣਗੇ।
ਇਥੇ ਦੱਸ ਦਈਏ ਕਿ ਸਵੇਰ ਤੋਂ ਹੀ ਬੱਚਾ 100 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ ਹੋਇਆ ਸੀ ਅਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਜਾਰੀ ਸਨ।
ਹੁਣ ਤਕਰੀਬਨ 8 ਘੰਟਿਆਂ ਬਾਅਦ ਬੱਚੇ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢ ਲਿਆ ਗਿਆ ਹੈ। ਫ਼ੌਜ ਅਤੇ ਐੱਨ. ਡੀ. ਆਰ. ਐੱਫ਼ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ।
ਜ਼ਿਕਰਯੋਗ ਹੈ ਕਿ 2019 ’ਚ ਮੋਗਾ ਵਿਖੇ ਫ਼ਤਿਹਵੀਰ ਸਿੰਘ ਨਾਂ ਦਾ ਬੱਚਾ ਵੀ ਬੋਰਵੈੱਲ ’ਚ ਡਿੱਗ ਗਿਆ ਸੀ। ਉਸ ਨੂੰ ਵੀ ਕਾਫੀ਼ ਜੱਦੋ-ਜਹਿਦ ਮਗਰੋਂ ਬੋਰਵੈੱਲ ’ਚੋਂ ਬਾਹਰ ਕੱਢਿਆ ਗਿਆ ਸੀ ਪਰ ਉਸ ਦੀ ਵੀ ਮੌਤ ਹੋ ਗਈ ਸੀ।
ਜੇਕਰ ਤੁਸੀਂ ਇਸ ਬਾਰੇ ਵਿਚ ਵਧੇਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਸ ਤੋਂ ਇਲਾਵਾ ਜੇਕਰ ਤੁਸੀਂ ਵੀ ਇਸ ਪ੍ਰਕਾਰ ਦੀ ਹੋਰ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਸਾਡੇ ਫੇਸਬੁਕ ਪੇਜ ਨੂੰ ਫੋਲੋ ਕਰੋ।